ਈਡੀ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ

Indiaਈਡੀ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ

ਈਡੀ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ: ‘ਆਪ’
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਨੇ ਦਿੱਤੀ। ਕੇਂਦਰੀ ਏਜੰਸੀ ਨੇ ਬੁੱਧਵਾਰ ਨੂੰ ਕੇਜਰੀਵਾਲ ਨੂੰ ਪੰਜਵੀਂ ਵਾਰ ਸੰਮਨ ਜਾਰੀ ਕੀਤਾ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਚਾਰ ਮਹੀਨਿਆਂ ਵਿੱਚ ਉਨ੍ਹਾਂ ਨੂੰ ਚਾਰ ਸੰਮਨ ਜਾਰੀ ਕੀਤੇ ਹਨ ਪਰ ਉਹ ਹਾਲੇ ਤੱਕ ਇਸ ਦੇ ਸਾਹਮਣੇ ਪੇਸ ਨਹੀਂ ਹੋਇਆ। ‘ਆਪ’ ਨੇ ਕਿਹਾ ਕਿ ਕੇਜਰੀਵਾਲ ਪੁੱਛ ਪੜਤਾਲ ਲਈ ਏਜੰਸੀ ਸਾਹਮਣੇ ਪੇਸ ਨਹੀਂ ਹੋਣਗੇ। ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਪਾਰਟੀ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਕੇਜਰੀਵਾਲ ਨੂੰ ਗਿ੍ਰਫਤਾਰ ਕਰਨ ਲਈ ਵਾਰ-ਵਾਰ ਨੋਟਿਸ ਭੇਜ ਰਿਹਾ ਹੈ। ‘ਆਪ’ ਨੇ ਦੋਸ ਲਾਇਆ ਕਿ ਭਾਜਪਾ ਉਨ੍ਹਾਂ ਨੂੰ ਗਿ੍ਰਫਤਾਰ ਕਰਕੇ ਦਿੱਲੀ ਵਿੱਚ ਕੇਜਰੀਵਾਲ ਦੀ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ।

Check out our other content

Check out other tags:

Most Popular Articles