ਕੇਜਰੀਵਾਲ ਦੇ ਘਰ ਪੰਜਾਬ ਦੇ ਉਮੀਦਵਾਰਾਂ ਦਾ ਖਾਕਾ ਤਿਆਰ

Indiaਕੇਜਰੀਵਾਲ ਦੇ ਘਰ ਪੰਜਾਬ ਦੇ ਉਮੀਦਵਾਰਾਂ ਦਾ ਖਾਕਾ ਤਿਆਰ

ਕੇਜਰੀਵਾਲ ਦੇ ਘਰ ਪੰਜਾਬ ਦੇ ਉਮੀਦਵਾਰਾਂ ਦਾ ਖਾਕਾ ਤਿਆਰ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਦੇ ਉਮੀਦਵਾਰਾਂ ਦਾ ਖਾਕਾ ਤਿਆਰ ਕੀਤਾ ਜਾ ਰਿਹਾ ਹੈ। ਕੁਝ ਉਮੀਦਵਾਰਾਂ ਨਾਵਾਂ ਬਾਰੇ ਚਰਚਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ। ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਹੋਰ ਆਗੂ ਵੀ ਮੀਟਿੰਗ ਵਿੱਚ ਮੌਜੂਦ ਸਨ। ਵਿਰੋਧੀ ਧਿਰ ਦੇ ‘ਇੰਡੀਆ’ ਗੱਠਜੋੜ ਵਿੱਚ ਸ਼ਾਮਲ ‘ਆਪ’ ਅਤੇ ਕਾਂਗਰਸ ਦਿੱਲੀ ਤੇ ਪੰਜਾਬ ਸਮੇਤ ਸੂਬਿਆਂ ਵਿੱਚ ਲੋਕ ਸਭਾ ਚੋਣਾਂ ਲਈ ਸੀਟ ਵੰਡ ’ਤੇ ਗੱਲਬਾਤ ਕਰ ਰਹੇ ਹਨ। *

Check out our other content

Check out other tags:

Most Popular Articles