ਜ਼ਹਿਰੀਲੀ ਸ਼ਰਾਬ ਕਾਂਡ ਦੀ ਸੀਬੀਆਈ ਜਾਂਚ ਹੋਵੇ: ਜਾਖੜ

Crimeਜ਼ਹਿਰੀਲੀ ਸ਼ਰਾਬ ਕਾਂਡ ਦੀ ਸੀਬੀਆਈ ਜਾਂਚ ਹੋਵੇ: ਜਾਖੜ

ਜ਼ਹਿਰੀਲੀ ਸ਼ਰਾਬ ਕਾਂਡ ਦੀ ਸੀਬੀਆਈ ਜਾਂਚ ਹੋਵੇ: ਜਾਖੜ

ਚੰਡੀਗੜ੍ਹ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿੱਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪਾਰਟੀ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਭਾਜਪਾ ਵਫਦ ਨੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੰਦਿਆਂ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਦੀ ਸੀਬੀਆਈ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਰਾਬ ਮਾਫੀਆਂ ਆਮ ਆਦਮੀ ਪਾਰਟੀ ਦੀ ਪੁਸ਼ਤਪਨਾਹੀ ਹੇਠ ਚੱਲ ਰਿਹਾ ਹੈ ਤੇ ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਭਾਜਪਾ ਦੇ ਹੋਰ ਮੈਂਬਰ ਵੀ ਮੌਜੂਦ ਸਨ।

Check out our other content

Check out other tags:

Most Popular Articles