ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁੱਖ ਸ਼ਾਂਤੀ ਲਈ ਅਰਦਾਸ

latest Newsਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁੱਖ ਸ਼ਾਂਤੀ ਲਈ ਅਰਦਾਸ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁੱਖ ਸ਼ਾਂਤੀ ਲਈ ਅਰਦਾਸ

ਸ੍ਰੀ ਆਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਵਿਚ ਬਣ ਰਹੇ ਮੌਜੂਦਾ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਅੱਜ ਸੁੱਖ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਰਦਾਸ ਬੇਨਤੀ ਕੀਤੀ ਗਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕਰਦਿਆਂ ਗੁਰੂ ਚਰਨਾਂ ’ਚ ਬੇਨਤੀ ਕੀਤੀ ਕਿ ਦੱਖਣ ਏਸ਼ੀਆ ਦੇ ਖ਼?ੱਤੇ ਵਿਚ ਸੁੱਖ ਸ਼ਾਂਤੀ ਕਾਇਮ ਰਹੇ ਅਤੇ ਜੋ ਜੰਗ ਵਰਗੇ ਹਾਲਾਤ ਬਣ ਰਹੇ ਹਨ ਉਹ ਟਲਣ ਤੇ ਜੰਗ ਨਾ ਲੱਗੇ। ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਗਈ ਕਿ ਉਹ ਰਹਿਮਤ ਕਰਦਿਆਂ ਸਮੁੱਚੇ ਸੰਸਾਰ ਦੇ ਅੰਦਰ ਵਸਣ ਵਾਲੀ ਮਨੁੱਖਤਾ, ਜੀਵ ਜੰਤੂਆਂ ਦੀ ਰੱਖਿਆ ਅਤੇ ਕਲਿਆਣ ਕਰਨ। ਇਸਦੇ ਨਾਲ ਹੀ ਅਰਦਾਸ ਕੀਤੀ ਗਈ ਕਿ ਦੱਖਣੀ ਏਸ਼ੀਆ ਖ਼?ੱਤੇ ਵਿੱਚ ਆਪਸੀ ਪ੍ਰੇਮ, ਪਿਆਰ, ਇਤਫ਼ਾਕ ਅਤੇ ਸੁੱਖ ਸ਼ਾਂਤੀ ਹੋਵੇ।

Check out our other content

Check out other tags:

Most Popular Articles