ਬਲਾਤਕਾਰੀ ਹਵਾਈ ਅੱਡੇ ’ਤੇ ਹਿਰਾਸਤ ’ਚ ਲੈਣ ਦੇ ਬਾਵਜੂਦ ਫਰਾਰ

Crimeਬਲਾਤਕਾਰੀ ਹਵਾਈ ਅੱਡੇ ’ਤੇ ਹਿਰਾਸਤ ’ਚ ਲੈਣ ਦੇ ਬਾਵਜੂਦ ਫਰਾਰ

ਬਲਾਤਕਾਰੀ ਹਵਾਈ ਅੱਡੇ ’ਤੇ ਹਿਰਾਸਤ ’ਚ ਲੈਣ ਦੇ ਬਾਵਜੂਦ ਫਰਾਰ

ਨਵੀਂ ਦਿੱਲੀ : ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਕਰਮਚਾਰੀਆਂ ਦੀ ਹਿਰਾਸਤ ਵਿਚੋਂ ਬਲਾਤਕਾਰ ਦਾ ਮੁਲਜਮ ਫਰਾਰ ਹੋ ਗਿਆ। ਦਿੱਲੀ ਪੁਲੀਸ ਦੀ ਇਹ ਘਟਨਾ 20 ਦਸੰਬਰ ਦੀ ਹੈ। 7 ਅਪਰੈਲ 2020 ਨੂੰ ਬਲਾਤਕਾਰ ਦੇ ਮੁਲਜਮ ਅਮਨਦੀਪ ਸਿੰਘ ਵਾਸੀ ਫਤਹਿਗੜ੍ਹ ਸਾਹਿਬ, ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਇਹ ਸਰਕੂਲਰ ਲੁਧਿਆਣਾ ਦੇ ਸਿਟੀ ਖੰਨਾ ਪੁਲੀਸ ਸਟੇਸ਼ਨ ਵਿੱਚ ਧਾਰਾ 376 ਦੇ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਜਾਰੀ ਕੀਤਾ ਗਿਆ ਸੀ। ਦਿੱਲੀ ਪੁਲੀਸ ਨੇ ਕਿਹਾ ਕਿ ਅਮਨਦੀਪ ਨੂੰ ਬਹਿਰੀਨ ਤੋਂ ਆਉਣ ’ਤੇ ਹਵਾਈ ਅੱਡੇ ’ਤੇ ਹਿਰਾਸਤ ਵਿੱਚ ਲਿਆ ਗਿਆ ਸੀ। ਉਸ ਨੂੰ ਆਨ-ਡਿਊਟੀ ਸੀਆਈਐੱਸਐੱਫ ਕਰਮਚਾਰੀਆਂ ਦੁਆਰਾ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਤੋਂ ਬਾਅਦ ਉਹ ਵਾਸ਼ਰੂਮ ਗਿਆ ਤੇ ਉਥੋਂ ਫਰਾਰ ਹੋਣ ’ਚ ਕਾਮਯਾਬ ਰਿਹਾ। ਉਸ ਦੇ ਫਰਾਰ ਹੋਣ ਤੋਂ ਬਾਅਦ ਦਿੱਲੀ ਅੰਤਰਰਾਸਟਰੀ ਹਵਾਈ ਅੱਡੇ ਪੁਲੀਸ ਸਟੇਸਨ ਵਿੱਚ ਆਈਪੀਸੀ ਦੀ ਧਾਰਾ 224 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਭਾਲ ਜਾਰੀ ਹੈ।

Check out our other content

Check out other tags:

Most Popular Articles