ਭਾਜਪਾ 370 ਸੀਟਾਂ ਜਿੱਤੇਗੀ: ਸ਼ਾਹ

Indiaਭਾਜਪਾ 370 ਸੀਟਾਂ ਜਿੱਤੇਗੀ: ਸ਼ਾਹ

ਭਾਜਪਾ 370 ਸੀਟਾਂ ਜਿੱਤੇਗੀ: ਸ਼ਾਹ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੇ ਅੱਜ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਜੋ ਦਸੰਬਰ 2019 ਵਿੱਚ ਸੰਸਦ ਨੇ ਪਾਸ ਕਰ ਦਿੱਤਾ ਸੀ, ਨੂੰ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ। ਸਾਹ ਨੇ ਕਿਹਾ,‘ਸੀਏਏ ਦੇਸ ਦਾ ਕਾਨੂੰਨ ਹੈ। ਇਸ ਨੂੰ ਯਕੀਨੀ ਤੌਰ ‘ਤੇ ਨੋਟੀਫਾਈ ਕੀਤਾ ਜਾਵੇਗਾ। ਇਸ ਨੂੰ ਚੋਣਾਂ ਤੋਂ ਪਹਿਲਾਂ ਲਾਗੂ ਕਰ ਦਿੱਤਾ ਜਾਵੇਗਾ। ਸ੍ਰੀ ਸ਼ਾਹ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ 370 ਸੀਟਾਂ ਮਿਲਣਗੀਆਂ ਅਤੇ ਉਸ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਨੂੰ 400 ਤੋਂ ਵੱਧ ਸੀਟਾਂ ਮਿਲਣਗੀਆਂ। ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਲਗਾਤਾਰ ਤੀਜੀ ਵਾਰ ਸਰਕਾਰ ਬਣੇਗੀ।

Check out our other content

Check out other tags:

Most Popular Articles