ਸੂਬਾ ਸਰਕਾਰ ਪਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ: ਧਾਲੀਵਾਲ

latest Newsਸੂਬਾ ਸਰਕਾਰ ਪਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ: ਧਾਲੀਵਾਲ

ਸੂਬਾ ਸਰਕਾਰ ਪਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ: ਧਾਲੀਵਾਲ

ਜਲੰਧਰ :ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਐੱਨਆਰਆਈ ਭਾਈਚਾਰੇ ਨੂੰ ਪੰਜਾਬ ਵਿੱਚ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਿੰਦੇ ਹੋਏ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਐੱਨਆਰਆਈ ਸਭਾ ਦੀ ਨਵਨਿਯੁਕਤ ਪ੍ਰਧਾਨ ਪਰਵਿੰਦਰ ਕੌਰ ਬੰਗਾ ਦੇ ਅਹੁਦਾ ਸੰਭਾਲਣ ਮੌਕੇ ਪੁੱਜੇ ਹੋਏ ਸਨ।

ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਹਿਲਾਂ ਪੰਜ ਐੱਨਆਰਆਈ ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਪਰਵਾਸੀ ਭਾਰਤੀਆਂ ਵੱਲੋਂ ਪ੍ਰਾਪਰਟੀ ਸਬੰਧੀ ਕੁੱਲ 610 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 595 ਦਾ ਸਰਕਾਰ ਵੱਲੋਂ ਨਿਬੇੜਾ ਕੀਤਾ ਜਾ ਚੁੱਕਾ ਹੈ ਅਤੇ ਕੁਝ ਅਦਾਲਤ ਵਿੱਚ ਮੁਕੱਦਮੇਬਾਜ਼ੀ ਕਾਰਨ ਪੈਂਡਿੰਗ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਪਠਾਨਕੋਟ ਜ਼ਿਲ੍ਹੇ ਵਿੱਚ ਇੱਕ ਹੋਰ ਐਨਆਰਆਈ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ ਸੂਬੇ ਭਰ ਦੇ ਪਰਵਾਸੀ ਭਾਰਤੀਆਂ ਨੂੰ ਆਪਣੇ ਸੁਝਾਅ ਅਤੇ ਫੀਡਬੈਕ ਦੇਣ ਲਈ ਸੱਦਾ ਦਿੱਤਾ ਜਾਵੇਗਾ। ਪਰਵਿੰਦਰ ਕੌਰ ਨੇ ਅੱਜ ਇੱਥੇ ਐਨਆਰਆਈ ਸਭਾ ਵਿਚ ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ ਰੋੜੀ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਲਿਮਿਟਡ ਦੀ ਚੇਅਰਪਰਸਨ ਰਾਜਵਿੰਦਰ ਕੌਰ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿੱਚ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ।

Check out our other content

Check out other tags:

Most Popular Articles