ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੀਐਮ ਮੋਦੀ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ 

Indiaਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੀਐਮ ਮੋਦੀ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ 
  1. ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੀਐਮ ਮੋਦੀ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਵੀਰਵਾਰ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਦਿੱਲੀ ਏਮਜ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਪੀਐਮ ਮੋਦੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।ਡਾਕਟਰ ਮਨਮੋਹਨ ਸਿੰਘ ਦੀ ਮੌਤ ਤੋਂ ਬਾਅਦ ਦਿੱਲੀ ਏਮਜ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ, ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ, ਭਾਜਪਾ ਮੁਖੀ ਜੇਪੀ ਨੱਡਾ ਸਮੇਤ ਕਈ ਵੱਡੇ ਨੇਤਾ ਏਮਜ਼ ਪਹੁੰਚ ਰਹੇ ਹਨ। ਰਿਪੋਰਟ ਮੁਤਾਬਕ ਮਨਮੋਹਨ ਸਿੰਘ ਦੀ ਬੇਟੀ ਵੀ ਹਸਪਤਾਲ ‘ਚ ਉਨ੍ਹਾਂ ਦੇ ਨਾਲ ਹੈ। ਖ਼ਬਰ ਹੈ ਕਿ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਵੀ ਕਾਂਗਰਸ ਸੈਸ਼ਨ ਛੱਡ ਕੇ ਦਿੱਲੀ ਪਰਤ ਰਹੇ ਹਨ।ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ‘ਤੇ ਲਿਖਿਆ, “ਭਾਰਤ ਆਪਣੇ ਸਭ ਤੋਂ ਉੱਘੇ ਨੇਤਾਵਾਂ ਵਿੱਚੋਂ ਇੱਕ ਡਾ. ਮਨਮੋਹਨ ਸਿੰਘ ਜੀ ਦੇ ਦਿਹਾਂਤ ‘ਤੇ ਸੋਗ ਮਨਾ ਰਿਹਾ ਹੈ। ਇੱਕ ਆਮ ਪਿਛੋਕੜ ਤੋਂ ਉੱਠ ਕੇ, ਉਹ ਇੱਕ ਪ੍ਰਸਿੱਧ ਅਰਥ ਸ਼ਾਸਤਰੀ ਬਣ ਗਏ। ਉਹ ਵਿੱਤ ਮੰਤਰੀ ਸਮੇਤ ਵੱਖ-ਵੱਖ ਸਰਕਾਰੀ ਅਹੁਦਿਆਂ ‘ਤੇ ਰਹੇ ਅਤੇ ਸਾਲਾਂ ਦੌਰਾਨ ਸਾਡੀ ਆਰਥਿਕ ਨੀਤੀ ‘ਤੇ ਡੂੰਘੀ ਛਾਪ ਛੱਡੀ। ਪਾਰਲੀਮੈਂਟ ਵਿਚ ਉਨ੍ਹਾਂ ਦੇ ਦਖਲ ਵੀ ਬਹੁਤ ਸਾਰਥਿਕ ਸਨ। ਸਾਡੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ, ਉਨ੍ਹਾਂ ਨੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਵਿਆਪਕ ਯਤਨ ਕੀਤੇ।

Check out our other content

Check out other tags:

Most Popular Articles