ਪਾਕਿਸਤਾਨ ਨਾਲ ਸਿੰਧ ਖ਼ਤਮ ਕਰਕੇ ਪਾਣੀ ਪੰਜਾਬ, ਹਰਿਆਣਾ, ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਦਿੱਤਾ ਜਾਵੇਗਾ : ਚੌਹਾਨ

latest Newsਪਾਕਿਸਤਾਨ ਨਾਲ ਸਿੰਧ ਖ਼ਤਮ ਕਰਕੇ ਪਾਣੀ ਪੰਜਾਬ, ਹਰਿਆਣਾ, ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਦਿੱਤਾ ਜਾਵੇਗਾ : ਚੌਹਾਨ

ਪਾਕਿਸਤਾਨ ਨਾਲ ਸਿੰਧ ਖ਼ਤਮ ਕਰਕੇ ਪਾਣੀ ਪੰਜਾਬ, ਹਰਿਆਣਾ, ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਦਿੱਤਾ ਜਾਵੇਗਾ : ਚੌਹਾਨ

ਪਟਿਆਲਾ :ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕੇਂਦਰ ਵੱਲੋਂ ਪਾਕਿਸਤਾਨ ਨਾਲ ਸਿੰਧ ਜਲ ਸੰਧੀ ਖ਼ਤਮ ਕਰਕੇ ਦੇਸ਼ ਦੇ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ ਤੇ ਰਾਜਸਥਾਨ ਸਮੇਤ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਨੂੰ ਦੇਣ ਲਈ ਠੋਸ ਕਦਮ ਉਠਾਏ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿਸਾਨਾਂ ਨੂੰ ਸਮੇਂ ਦਾ ਹਾਣ ਦਾ ਬਣਾਉਣ ਲਈ ਕੇਂਦਰ ਸਰਕਾਰ ‘ਇੱਕ ਦੇਸ਼, ਇੱਕ ਖੇਤੀ, ਇੱਕ ਟੀਮ’ ਬਣਾ ਕੇ ਪੰਜਾਬ ਸਰਕਾਰ ਅਤੇ ਅਗਾਂਹਵਧੂ ਕਿਸਾਨਾਂ ਸਣੇ ਖੇਤੀਬਾੜੀ ਯੂਨੀਵਰਸਿਟੀ ਤੇ ਵਿਗਿਆਨੀਆਂ ਨਾਲ ਮਿਲ ਕੇ ਕੰਮ ਕਰੇਗੀ।

ਉਨ੍ਹਾਂ ਨੇ ਇਹ ਗੱਲ ‘ਵਿਕਸਿਤ ਕ੍ਰਿਸ਼ੀ ਸੰਕਲਪ’ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਆਖੀਆਂ। ਇਸ ਤੋਂ ਪਹਿਲਾਂ ਉਨ੍ਹਾਂ ਘਨੌਰ ਹਲਕੇ ਦੇ ਪਿੰਡ ਖੇੜੀ ਗੰਡਿਆਂ ਵਿੱਚ ਤੇ ਫਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿੱਚ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਸਾਹਮਣੇ ਸੂਬੇ ਦੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਸਬੰਧਤ ਮੰਗਾਂ ਜ਼ੋਰਦਾਰ ਢੰਗ ਨਾਲ ਉਠਾਈਆਂ। ਇਸ ’ਤੇ ਚੌਹਾਨ ਨੇ ਮੰਤਰੀ ਨੂੰ ਦਿੱਲੀ ਆ ਕੇ ਮੀਟਿੰਗ ਕਰਨ ਦਾ ਸੱਦਾ ਦਿੱਤਾ ਤਾਂ ਕਿਸਾਨਾਂ ਦੀ ਤਰੱਕੀ ਲਈ ਸਾਂਝਾ ਹੰਭਲਾ ਮਾਰਿਆ ਜਾ ਸਕੇ। ਕੇਂਦਰੀ ਮੰਤਰੀ ਨੇ ਕਿਹਾ, ‘‘ਕਿਸਾਨਾਂ ਦੀ ਤਰੱਕੀ ਬਿਨਾਂ ਦੇਸ਼ ਦਾ ਵਿਕਾਸ ਨਹੀਂ ਹੋ ਸਕਦਾ।’’ ਚੌਹਾਨ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਦੀ ਅਪੀਲ ਕੀਤੀ ਅਤੇ ਖ਼ੁਦ ਟਰੈਕਟਰ ਚਲਾ ਕੇ ਸੰਕੇਤਕ ਤੌਰ ’ਤੇ ਝੋਨੇ ਦੀ ਸਿੱਧੀ ਬਿਜਾਈ ਵੀ ਕੀਤੀ। ਦੇਸ਼ ਦੇ ਅੰਨ ਭੰਡਾਰ ’ਚ ਯੋਗਦਾਨ ਲਈ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਚੌਹਾਨ ਨੇ ਕਿਹਾ, ‘‘ਪੰਜਾਬ ਸਦਕਾ ਹੀ ਅੱਜ ਦੇਸ਼ ’ਚ ਕਣਕ, ਚਾਵਲ, ਮੱਕੀ, ਸੋਇਆਬੀਨ ਦੇ ਉਤਪਾਦਨ ਨੇ ਰਿਕਾਰਡ ਤੋੜੇ ਹਨ ਅਤੇ ਹੁਣ ਦਾਲਾਂ ਤੇ ਤੇਲ ਬੀਜਾਂ ਦੀ ਕਮੀ ਵੀ ਪੰਜਾਬ ਦੇ ਕਿਸਾਨਾਂ ਦੀ ਮਦਦ ਨਾਲ ਪੂਰੀ ਕੀਤੀ ਜਾਵੇਗੀ।’’ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਖੇਤੀ ਲਾਗਤਾਂ ਘਟਾਉਣ ਤੇ ਉਤਪਾਦਨ ਅਤੇ ਮੁਨਾਫ਼ਾ ਵਧਾਉਣ ਲਈ ਕਦਮ ਉਠਾਏ ਜਾਣਗੇ। ਇਸ ਦੌਰਾਨ ਕਿਸਾਨਾਂ ਨੇ ਪਰਾਲੀ ਦਾ ਬਿਨਾਂ ਸਾੜੇ ਹੱਲ ਕਰਨ, ਫ਼ਸਲੀ ਵਿਭਿੰਨਤਾ ਦੀਆਂ ਮੁਸ਼ਕਲਾਂ, ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ, ਡੇਅਰੀ ਧੰਦੇ ਤੇ ਖੇਤੀਬਾੜੀ ਦੀਆਂ ਹੋਰ ਮੁਸ਼ਕਲਾਂ ਸਣੇ ਆਪਣੀ ਸਫ਼ਲ ਖੇਤੀ ਦੇ ਤਜਰਬੇ ਕੇਂਦਰੀ ਮੰਤਰੀ ਨਾਲ ਸਾਂਝੇ ਕੀਤੇ।

Check out our other content

Check out other tags:

Most Popular Articles