ਭਗਤ ਕਬੀਰ ਦਾ ਜਨਮ ਦਿਹਾੜਾ ਮਨਾਇਆ

latest Newsਭਗਤ ਕਬੀਰ ਦਾ ਜਨਮ ਦਿਹਾੜਾ ਮਨਾਇਆ

ਭਗਤ ਕਬੀਰ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ’ਚ ਅਖੰਡ ਪਾਠ ਦੇ ਭੋਗ ਤੋਂ ਬਾਅਦ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਤੇ ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ ਤੇ ਸੰਗਤ ਨਾਲ ਭਗਤ ਕਬੀਰ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਸਿੱਖਿਆਵਾਂ ਬਾਰੇ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਗਤ ਕਬੀਰ ਨੇ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਮਾਜ ਅੰਦਰ ਜਾਤ-ਪਾਤ ਦੇ ਵਿਤਕਰੇ ਵਿਰੁੱਧ ਆਵਾਜ਼ ਚੁੱਕੀ ਅਤੇ ਨੇਕੀ ਦਾ ਮਾਰਗ ਅਪਣਾਉਣ ਲਈ ਪ੍ਰੇਰਿਆ। ਇਸ ਮੌਕੇ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ ਤੇ ਜਸਪਾਲ ਸਿੰਘ ਢੱਡੇ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।

Check out our other content

Check out other tags:

Most Popular Articles