ਪੇਪਰ ਦੇਣ ਲਈ ਮੁੰਡਾ ਬਣ ਗਿਆ ਕੁੜੀ

latest Newsਪੇਪਰ ਦੇਣ ਲਈ ਮੁੰਡਾ ਬਣ ਗਿਆ ਕੁੜੀ

ਫਰੀਦਕੋਟ ‘ਚ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਚੱਲ ਰਹੇ ਪੇਪਰ ਦੌਰਾਨ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਜੋ ਕੁੜੀ ਬਣ ਕੇ ਪੇਪਰ ਦੇਣ ਆਇਆ ਹੋਇਟਾ ਸੀ। ਬਾਬਾ ਫਰੀਦ ਯੂਨੀਵਰਸਿਟੀ ਵਿੱਚ ਪੈਰਾ ਮੇਡੀਕਲ ਅਹੁਦੇ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਹੋ ਰਹੀ ਸੀ। ਇਸ ਦੌਰਾਨ ਲੜਕੀ ਦਾ ਰੂਪ ਧਾਰ ਕੇ ਇੱਕ ਨੌਜਵਾਨ ਸੈਂਟਰ ਵਿੱਚ ਪਹੁੰਚਿਆ ਸੀ।

ਇਸ ਲੜਕੇ ਦੀ ਪਛਾਣ ਅੰਗਰੇਜ਼ ਸਿੰਘ ਵੱਜੋਂ ਹੋਈ ਹੈ ਜੋ ਫਾਜ਼ਿਲਕਾ ਦਾ ਰਹਿਣ ਵਾਲਾ ਹੈ। ਇਹ ਗ੍ਰੈਜੂਏਟ ਨੌਜਵਾਨ ਲੜਕੀ ਬਣ ਕੇ ਪ੍ਰੀਖਿਆ ਦੇ ਰਿਹਾ ਸੀ। ਉਸ ਨੇ ਨਕਲੀ ਲੰਬੇ ਵਾਲ, ਸਲਵਾਰ-ਸੂਟ ਅਤੇ ਬਿੰਦੀ-ਲਿਪਸਟਿਕ ਵੀ ਲਾਈ ਹੋਈ ਸੀ। ਲੜਕੀ ਦੇ ਭੇਸ ‘ਚ ਆਏ ਇਸ ਵਿਅਕਤੀ ਨੂੰ ਪ੍ਰੀਖਿਆ ਕੇਂਦਰ ਤੋਂ ਹੀ ਕਾਬੂ ਕੀਤਾ ਗਿਆ ਹੈ। ਕੋਟਕਪੂਰਾ ‘ਚ ਬਣੇ ਪ੍ਰੀਖਿਆ ਕੇਂਦਰ ‘ਚ ਜਦੋਂ ਅਧਿਆਪਕ ਨੇ ਉਸ ਤੋਂ ਸ਼ੱਕ ਹੋਣ ‘ਤੇ ਪੁੱਛਗਿੱਛ ਕੀਤੀ ਤਾਂ ਇਹ ਖੁਲਾਸਾ ਹੋਇਆ। ਅੰਗਰੇਜ਼ ਸਿੰਘ ਫਾਜ਼ਿਲਕਾ ਦੇ ਪਿੰਡ ਢਾਣੀ ਦੀ ਪਰਮਜੀਤ ਕੌਰ ਦੀ ਥਾਂ ’ਤੇ ਪ੍ਰੀਖਿਆ ਦੇਣ ਆਇਆ ਸੀ। ਅਧਿਆਪਕਾਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ। ਇਹ ਪ੍ਰੀਖਿਆ ਡੀਏਵੀ ਪਬਲਿਕ ਸਕੂਲ ਕੋਟਕਪੂਰਾ ਵਿੱਚ ਚੱਲ ਰਹੀ ਸੀ। ਅੰਗਰੇਜ਼ ਸਿੰਘ ਲੜਕੀ ਪਰਮਜੀਤ ਕੌਰ ਦਾ ਭੇਸ ਬਣਾ ਕੇ ਉਸ ਦੀ ਥਾਂ ਪੇਪਰ ਦੇਣ ਚਲਾ ਗਿਆ। ਉਸ ਨੇ ਸੂਟ ਸਲਵਾਰ ਪਾਈ ਹੋਈ ਸੀ। ਬਿੰਦੀ ਲਿਪਸਟਿਕ ਵੀ ਆਪਣੇ ਆਪ ਨੂੰ ਇੱਕ ਕੁੜੀ ਦੇ ਰੂਪ ਵਿੱਚ ਦਰਸਾਉਣ ਲਈ ਲਗਾਈ ਗਈ ਸੀ। ਪ੍ਰੀਖਿਆ ਸ਼ੁਰੂ ਹੁੰਦੇ ਹੀ ਪ੍ਰੀਖਿਆ ਕੇਂਦਰ ‘ਤੇ ਤਾਇਨਾਤ ਅਧਿਆਪਕ ਨੂੰ ਉਸ ‘ਤੇ ਸ਼ੱਕ ਹੋ ਗਿਆ।

ਜਦੋਂ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਉਹ ਲੜਕੀ ਨਹੀਂ ਸਗੋਂ ਨੌਜਵਾਨ ਸੀ। ਜਦੋਂ ਅਧਿਆਪਕਾਂ ਨੇ ਉਸ ਦਾ ਆਧਾਰ ਅਤੇ ਵੋਟਰ ਕਾਰਡ ਚੈੱਕ ਕੀਤਾ ਤਾਂ ਉਹ ਵੀ ਜਾਅਲੀ ਪਾਇਆ ਗਿਆ। ਉਸ ‘ਤੇ ਪਰਮਜੀਤ ਕੌਰ ਦਾ ਨਾਂ ਸੀ ਅਤੇ ਫੋਟੋ ਵੀ ਵੱਖਰੀ ਸੀ। ਇਸ ਤੋਂ ਬਾਅਦ ਯੂਨੀਵਰਸਿਟੀ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਅੰਗਰੇਜ਼ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਆਪਣੇ ਨਾਲ ਲੈ ਗਈ। ਬਾਬਾ ਫਰੀਦ ਯੂਨੀਵਰਸਿਟੀ ਵਿਖੇ ਪੰਜਾਬ ਸਿਹਤ ਅਤੇ ਪਰਿਵਾਰ ਵਿਭਾਗ ਅਧੀਨ ਵੱਖ-ਵੱਖ ਪੈਰਾਮੈਡੀਕਲ ਅਸਾਮੀਆਂ ਲਈ ਪ੍ਰੀਖਿਆ ਲਈ ਗਈ। ਜਿਸ ਵਿੱਚ ਮਲਟੀਪਰਪਜ਼ ਹੈਲਥ ਵਰਕਰ (ਐਮਪੀਐਚਡਬਲਯੂ) ਦੀਆਂ 806 ਅਸਾਮੀਆਂ ਅਤੇ ਅੱਖਾਂ ਦੇ ਡਾਕਟਰ ਦੀਆਂ 83 ਅਸਾਮੀਆਂ ਲਈ ਭਰਤੀ ਕੀਤੀ ਗਈ ਸੀ। ਐਤਵਾਰ ਨੂੰ ਹੋਈ ਪ੍ਰੀਖਿਆ ਲਈ ਯੂਨੀਵਰਸਿਟੀ ਨੇ ਫਰੀਦਕੋਟ, ਫਿਰੋਜ਼ਪੁਰ ਅਤੇ ਕੋਟਕਪੂਰਾ ਵਿੱਚ 26 ਪ੍ਰੀਖਿਆ ਕੇਂਦਰ ਬਣਾਏ ਸਨ। ਜਿਸ ਵਿੱਚ ਸਾਢੇ 7 ਹਜ਼ਾਰ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ।

Check out our other content

Check out other tags:

Most Popular Articles