CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਹਵਾਈ ਅੱਡੇ ਨੂੰ ਬੰਬ ਦੀ ਧਮਕੀ ਝੂਠੀ ਨਿੱਕਲੀ ਪਟਨਾ : ਜੈਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ (ਜੇਪੀਐਨਆਈ) ਨੂੰ ਈਮੇਲ ਰਾਹੀਂ ਆਈ ਬੰਬ ਦੀ ਧਮਕੀ ਜਾਂਚ ਤੋਂ ਬਾਅਦ ਝੂਠੀ ਨਿਕਲੀ। ਪਟਨਾ ਦੀ ਨਗਰ ਪੁਲੀਸ ਸੁਪਰਡੈਂਟ (ਮੱਧ) ਦੀਕਸ਼ਾ ਨੇ ਦੱਸਿਆ, ”ਪਟਨਾ ਦੇ ਜੇਪੀਐਨਆਈ ਹਵਾਈ ਅੱਡੇ ‘ਤੇ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਅਧਿਕਾਰੀਆਂ ਨੇ ਹਵਾਈ ਅੱਡੇ ’ਤੇ […]

Indiaਮੰਡੀ ਵਿੱਚ ਭਾਰੀ ਹੜ੍ਹ, 4 ਮੌਤਾਂ, 16 ਲਾਪਤਾ ਹਾਈਵੇਅ ਜਾਮ, ਯਾਤਰੀ ਫਸੇ, ਸਕੂਲ ਬੰਦ ਮੰਡੀ : ਹਿਮਾਚਲ ਪ੍ਰਦੇਸ਼ ਵਿਚ ਸੋਮਵਾਰ ਰਾਤ ਤੋਂ ਜਾਰੀ ਭਾਰੀ ਮੀਂਹ, ਹੜ੍ਹਾਂ ਤੇ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਮੰਡੀ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਚਾਰ ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ ਜਦੋਂਕਿ 16 ਵਿਅਕਤੀ ਲਾਪਤਾ […]

Indiaਭਾਰਤ-ਪਾਕਿ ਨੇ ਕੈਦੀਆਂ ਦੀਆਂ ਸੂਚੀਆਂ ਸਾਂਝੀਆਂ ਕੀਤੀਆਂ ਪਾਕਿਸਤਾਨ ਦੀਆਂ ਜੇਲ੍ਹਾਂ ’ਚ 246 ਭਾਰਤੀ ਨਜ਼ਰਬੰਦ ਭਾਰਤ ਦੀਆਂ ਜੇਲ੍ਹਾਂ ’ਚ 463 ਪਾਕਿਸਤਾਨੀ ਇਸਲਾਮਾਬਾਦ “: ਪਾਕਿਸਤਾਨ ਅਤੇ ਭਾਰਤ ਨੇ ਅੱਜ ਇੱਕ ਦੂਜੇ ਦੀ ਹਿਰਾਸਤ ਵਿੱਚ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ ਕੀਤਾ ਜਿਸ ਵਿੱਚ ਇਸਲਾਮਾਬਾਦ ਨੇ 53 ਨਾਗਰਿਕ ਅਤੇ 193 ਮਛੇਰਿਆਂ ਸਮੇਤ 246 ਭਾਰਤੀ ਨਜ਼ਰਬੰਦਾਂ ਦੇ ਨਾਮ ਸੌਂਪੇ। ਵਿਦੇਸ਼ […]

Indiaਪਟੀਸ਼ਨ ਵਾਪਸ ਲੈਣਗੇ ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ “: ਪੰਥਕ ਸੰਸਥਾਵਾਂ ਦੇ ਦਬਾਅ ਅਤੇ ਆਲੋਚਨਾ ਮਗਰੋਂ ਅਕਾਲ ਤਖਤ ਦੇ ਸਾਬਕਾ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼?ਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਖਦਸ਼ਾ […]

Indiaਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਿਰੁੱਧ ਕਰੇਗਾ ਸੰਘਰਸ਼ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਨਵੀਂ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ’ਚ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਈ। ਇਸ ਮੀਟਿੰਗ ਵਿੱਚ ਕੋਰ ਕਮੇਟੀ ਦੇ ਲਗਪਗ ਸਾਰੇ ਮੈਂਬਰ ਮੌਜੂਦ ਰਹੇ, ਜਿਨ੍ਹਾਂ ਵੱਲੋਂ ਪੰਜਾਬ ਦੇ ਮੌਜੂਦਾ ਸਿਆਸੀ […]

Indiaਪੰਜਾਬ ਨੂੰ ਮਿਲੇਗਾ 8500 ਕਰੋੜ ਰੁਪਏ ਦਾ ਕਰਜ਼ਾ ਚੰਡੀਗੜ੍ਹ : ਪੰਜਾਬ ਸਰਕਾਰ ਚਾਲੂ ਵਿੱਤੀ ਸਾਲ 2025-26 ਦੀ ਦੂਜੀ ਤਿਮਾਹੀ ’ਚ 8500 ਕਰੋੜ ਦਾ ਕਰਜ਼ਾ ਚੁੱਕੇਗੀ। ਭਲਕੇ ਮੰਗਲਵਾਰ ਤੋਂ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਸ਼ੁਰੂ ਹੋ ਰਹੀ ਹੈ ਅਤੇ ਪੰਜਾਬ ਦੀ ਵਿੱਤੀ ਸਿਹਤ ਦੇ ਮੱਦੇਨਜ਼ਰ ਕਰਜ਼ੇ ’ਤੇ ਨਿਰਭਰਤਾ ਲਗਾਤਾਰ ਵਧ ਰਹੀ ਹੈ। ਰਿਜ਼ਰਵ ਬੈਂਕ ਆਫ਼ […]

Indiaਤਿਲੰਗਾਨਾ ਪਲਾਂਟ ਧਮਾਕਾ ਦੇ ਮਿ੍ਰਤਕਾਂ ਦੇ ਵਾਰਸਾਂ ਨੂੰ ਮਿਲੇਗਾ 1-1 ਕਰੋੜ ਮੁਆਵਜ਼ਾ ਹੈਦਰਾਬਾਦ : ਤਿਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਗਾਚੀ ਇੰਡਸਟਰੀਜ਼ ਲਿਮਟਿਡ ਨਾਲ ਸੰਪਰਕ ਵਿੱਚ ਹੈ ਤਾਂ ਜੋ ਪਸ਼ਮਯਲਾਰਮ ਦੇ ਫਾਰਮਾ ਪਲਾਂਟ ਦੇ ਧਮਾਕੇ ਵਿੱਚ ਮ੍ਰਿਤਕਾਂ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਮੁਹੱਈਆ ਕਰਵਾਈ ਜਾ […]

Indiaਅਗਲੇ 6-7 ਦਿਨਾਂ ’ਚ ਹਿਮਾਚਲ, ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਨਵੀਂ ਦਿੱਲੀ “: ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਅੱਜ ਕਿਹਾ ਕਿ ਦੇਸ਼ ਦੇ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਅਗਲੇ ਛੇ ਤੋਂ ਸੱਤ ਦਿਨਾਂ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਉੱਤਰ-ਪੱਛਮੀ, […]

latest Newsਪਹਿਲਗਾਮ ਦਹਿਸ਼ਤੀ ਹਮਲਾ ਆਰਥਿਕ ਜੰਗ ਸੀ: ਜੈਸ਼ੰਕਰ ਨਿਊਯਾਰਕ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਜੋ ਅੱਜ ਕੱਲ੍ਹ ਅਮਰੀਕਾ ਦੇ ਅਧਿਕਾਰਤ ਦੌਰੇ ’ਤੇ ਹਨ ਅਤੇ ਮੰਗਲਵਾਰ ਨੂੰ ‘ਕੁਆਡ’ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਵਾਸ਼ਿੰਗਟਨ ਡੀਸੀ ਵੀ ਜਾਣਗੇ। ਉਨ੍ਹਾਂ ਸੰਬਧਨ ਕਰਦਿਆਂ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲਾ ਆਰਥਿਕ ਜੰਗ ਸੀ, ਜਿਸ ਦਾ ਮਕਸਦ ਕਸ਼ਮੀਰ ਵਿੱਚ ਸੈਰ-ਸਪਾਟੇ […]

latest Newsਅਮਰੀਕਾ ਨਾਲ ਵਪਾਰ ਸਮਝੌਤਾ ਦੌਰਾਨ ਭਾਰਤ ਨੇ ਖੇਤੀ ਨਾਲ ਸਬੰਧਤ ਮੁੱਦਿਆਂ ’ਤੇ ਆਪਣਾ ਰੁਖ਼ ਸਖ਼ਤ ਰੱਖਿਆ ਨਵੀਂ ਦਿੱਲੀ : ਭਾਰਤੀ ਵਣਜ ਵਿਭਾਗ ਦੇ ਵਿਸ਼ੇਸ਼ ਸਕੱਤਰ ਰਾਜੇਸ਼ ਅਗਰਵਾਲ ਦੀ ਪ੍ਰਧਾਨਗੀ ਹੇਠਲੀ ਭਾਰਤੀ ਟੀਮ ਅਮਰੀਕਾ ਨਾਲ ਅੰਤਰਿਮ ਵਪਾਰ ਸਮਝੌਤੇ ਬਾਰੇ ਗੱਲਬਾਤ ਲਈ ਵਾਸ਼ਿੰਗਟਨ ’ਚ ਹਨ। ਗੱਲਬਾਤ ਦੌਰਾਨ ਭਾਰਤ ਨੇ ਅਮਰੀਕਾ ਨਾਲ ਦੁਵੱਲੇ ਵਪਾਰ ਸਮਝੌਤੇ ਨੂੰ ਲੈ ਕੇ […]

latest Newsਥਾਈਲੈਂਡ ਦੀ ਪ੍ਰਧਾਨ ਮੰਤਰੀ ਮੁਅੱਤਲ ਬੈਂਕਾਕ : ਥਾਈਲੈਂਡ ਦੀ ਸੰਵਿਧਾਨਕ ਅਦਾਲਤ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਪਾਏਤੋਂਗਤਾਰਨ ਸ਼ਿਨਾਵਾਤਰਾ ਨੂੰ ਉਨ੍ਹਾਂ ਦੀ ਬਰਖਾਸਤਗੀ ਦੀ ਮੰਗ ਕਰਨ ਵਾਲੇ ਕੇਸ ਦੇ ਫੈਸਲੇ ਤੱਕ ਅਹੁਦੇ ਤੋਂ ਮੁਅੱਤਲ ਕਰ ਦਿੱਤਾ। ਇਹ ਕਦਮ ਇੱਕ ਅਜਿਹੀ ਸਰਕਾਰ ’ਤੇ ਵਧਦੇ ਦਬਾਅ ਨੂੰ ਦਰਸਾਉਂਦਾ ਹੈ, ਜੋ ਕਈ ਮੋਰਚਿਆਂ ’ਤੇ ਜੀਵਤ ਰਹਿਣ ਲਈ ਸੰਘਰਸ਼ ਕਰ […]

latest Newsਸਬਸਿਡੀ ਬੰਦ ਕੀਤੀ ਤਾਂ ਮਸਕ ਨੂੰ ਦੱਖਣੀ ਅਫਰੀਕਾ ਪਰਤਣਾ ਪਵੇਗਾ: ਟਰੰਪ ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਟੈਸਲਾ ਦੇ ਸੀਈਓ ਐਲਨ ਮਸਕ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਕੰਪਨੀ ਦੀ ਸਬਸਿਡੀ ਬੰਦ ਕੀਤੀ ਗਈ ਤਾਂ ਉਨ੍ਹਾਂ ਨੂੰ ਆਪਣਾ ਕਾਰੋਬਾਰ ਛੱਡ ਕੇ ਦੱਖਣੀ ਅਫਰੀਕਾ ਪਰਤਣਾ ਪਵੇਗਾ। ਟਰੰਪ ਨੇ ਕਿਹਾ ਕਿ ਸਬਸਿਡੀ ਬੰਦ […]

latest Newsਟੈਕਸਾਂ ’ਤੇ ਲਾਈ ਰੋਕ ’ਚ ਵਾਧਾ ਨਹੀਂ ਹੋਵੇਗਾ : ਡੋਨਲਡ ਟਰੰਪ ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਬਹੁਤੇ ਮੁਲਕਾਂ ’ਤੇ ਲਗਾਏ ਟੈਕਸ ਦੇ ਅਮਲ ’ਤੇ 90 ਦਿਨਾਂ ਦੀ ਰੋਕ ਦੀ ਮਿਆਦ ਨੂੰ 9 ਜੁਲਾਈ ਤੋਂ ਅੱਗੇ ਵਧਾਉਣ ਦੀ ਉਨ੍ਹਾਂ ਦੀ ਕੋਈ ਯੋਜਨਾ ਨਹੀਂ ਹੈ ਕਿਉਂਕਿ ਇਸ ਤਰੀਕ ਨੂੰ ਉਨ੍ਹਾਂ ਵੱਲੋਂ ਨਿਰਧਾਰਿਤ ਗੱਲਬਾਤ ਦੀ ਮਿਆਦ […]

Indiaਪਹਿਲੀ ਜੁਲਾਈ ਵਧਿਆ ਰੇਲ ਕਿਰਾਇਆ ਨਵੀਂ ਦਿੱਲੀ : ਰੇਲਵੇ ਮੰਤਰਾਲੇ ਨੇ ਮੇਲ ਅਤੇ ਐਕਸਪ੍ਰੈਸ ਟਰੇਨਾਂ ਵਿੱਚ ਨਾਨ-ਏਸੀ ਕਲਾਸਾਂ ਦੇ ਕਿਰਾਏ ਵਿੱਚ ਇਕ ਪੈਸੇ ਅਤੇ ਸਾਰੀਆਂ ਏਸੀ ਕਲਾਸਾਂ ਦੇ ਕਿਰਾਏ ਵਿੱਚ ਦੋ ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਹੈ। ਇਹ ਵਾਧਾ ਪਹਿਲੀ ਜੁਲਾਈ ਤੋਂ ਲਾਗੂ ਹੋਵੇਗਾ। ਮੰਤਰਾਲੇ ਦੇ ਅਧਿਕਾਰੀਆਂ ਨੇ ਇਸ ਤੋਂ ਪਹਿਲਾਂ 24 ਜੂਨ ਨੂੰ […]

Crime60 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬੀਐੱਸਐੱਫ ਅਤੇ ਰਾਜਸਥਾਨ ਪੁਲੀਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰਇਨ ਬਰਾਮਦ ਕੀਤੀ ਹੈ। ਇਸ ਕਾਰਵਾਈ ਤਹਿਤ ਪੁਲੀਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਿਲ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਵੀ ਪਰਦਾਫਾਸ਼ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ […]