CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਚੋਰ ਨੂੰ ਜੁੱਤੀਆਂ ਦਾ ਹਾਰ ਪਾ ਕੇ ਸੜਕਾਂ ’ਤੇ ਘੁਮਾਇਆ ਜੰਮੂ “: ਜੰਮੂ ਦੇ ਇੱਕ ਹਸਪਤਾਲ ਦੇ ਬਾਹਰ ਫੜੇ ਚੋਰ ਦੇ ਹੱਥ ਬੰਨ੍ਹ ਕੇ ਅਤੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਸੜਕਾਂ ’ਤੇ ਘੁਮਾਇਆ ਗਿਆ। ਇਸ ਦੌਰਾਨ ਕੁਝ ਸਮੇਂ ਲਈ ਉਸ ਨੂੰ ਪੁਲੀਸ ਦੀ ਚੱਲਦੀ ਗੱਡੀ ਦੇ ਬੋਨਟ ’ਤੇ ਵੀ ਬਿਠਾਇਆ ਗਿਆ। ਇਸ ਸਬੰਧੀ […]

Indiaਸ਼ਰਾਬ ਪੀ ਕੇ ਸਕੂਲ ਪਹੁੰਚੀ ਅਧਿਆਪਕਾ ਮੁਅੱਤਲ ਧਾਰ : ਇਹ ਘਟਨਾ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦੇ ਇੱਕ ਸਕੂਲ ਦੀ ਹੈ, ਜਿਥੇ ਇੱਕ ਅਧਿਆਪਕਾ ਸ਼ਰਾਬੀ ਹਾਲਤ ਵਿੱਚ ਸਕੂਲ ਆਈ ਅਤੇ ਨਾਲ ਬਦਸਲੂਕੀ ਕੀਤੀ। ਮਾਮਲੇ ਦੀ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਹਨ। ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸੋਮਵਾਰ ਨੂੰ ‘ਸ਼ਰਾਬੀ ਅਧਿਆਪਕਾ’ ਦੇ ਵਿਹਾਰ ਦਾ ਇੱਕ ਵੀਡੀਓ ਸੋਸ਼ਲ […]

Indiaਜੰਮੂ ਦੀ ਤਵੀ ਨਦੀ ’ਚ ਫਸੇ 9 ਵਿਅਕਤੀ ਬਚਾਏ ਜੰਮੂ : ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਪਏ ਮੀਂਹ ਕਾਰਨ ਪਾਣੀ ਪੱਧਰ ਅਚਾਨਕ ਵਧ ਜਾਣ ਤੋਂ ਬਾਅਦ ਤਵੀ ਨਦੀ ਵਿੱਚ ਫਸੇ ਨੌਂ ਲੋਕਾਂ ਨੂੰ ਪੁਲੀਸ ਅਤੇ ਐੱਸਡੀਆਰਐੱਫ ਦੀਆਂ ਟੀਮਾਂ ਦੇ ਸਾਂਝੇ ਅਭਿਆਨ ਵਿੱਚ ਬਚਾ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਬੁੱਧਵਾਰ ਸਵੇਰੇ ਜੰਮੂ-ਸ੍ਰੀਨਗਰ […]

Indiaਭਾਰਤ ਨਾਲ ਗੱਲਬਾਤ ਲਈ ਤਿਆਰ ਪਾਕਿਸਤਾਨ ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ਨਾਲ ਸਾਰੇ ਬਕਾਇਆ ਮੁੱਦਿਆਂ ਨੂੰ ਹੱਲ ਕਰਨ ਲਈ ਸਾਰਥਕ ਗੱਲਬਾਤ ਲਈ ਆਪਣੀ ਤਿਆਰੀ ਜ਼ਾਹਰ ਕੀਤੀ ਹੈ। ਸ਼ਰੀਫ਼ ਨੇ ਭਾਰਤ ਨਾਲ ਗੱਲਬਾਤ ਬਾਰੇ ਵਿਚਾਰ ਮੰਗਲਵਾਰ ਨੂੰ ਸਾਊਦੀ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ ਗੱਲਬਾਤ ਦੌਰਾਨ ਪ੍ਰਗਟ ਕੀਤੇ। ਰੇਡੀਓ ਪਾਕਿਸਤਾਨ […]

latest Newsਬਾਬਾ ਬੰਦਾ ਸਿੰਘ ਬਹਾਦਰ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ਇਤਰਾਜ ਅੰਮ੍ਰਿਤਸਰ : ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ’ਤੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ […]

Indiaਬਾਰਡਰ-2 ਦੀ ਕਾਸਟਿੰਗ ’ਤੇ ਇਤਰਾਜ਼ ਪ੍ਰਗਟ ਨਵੀਂ ਦਿੱਲੀ : ਫੈੱਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ ਨੇ ਦਿਲਜੀਤ ਦੋਸਾਂਝ ਫਿਲਮ ਬਾਰਡਰ-3 ਦੀ ’ਚ ਪਾਕਿਸਤਾਨ ਕਲਾਕਾਰਾਂ ਦੀ ਸ਼ਮੂਲੀਅਤ ਲੈ ਕੇ ਇਤਰਾਜ਼ ਪ੍ਰਗਟ ਕੀਤਾ ਹੈ, ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਸ਼ਾਮਲ ਹੈ। 6W935, ਉਦਯੋਗ ਦੇ ਕਾਮਿਆਂ ਅਤੇ ਤਕਨੀਸ਼ੀਅਨਾਂ ਦੇ 32 ਵੱਖ-ਵੱਖ ਕਾਰੀਗਰਾਂ ਦੀ ਮੂਲ ਸੰਸਥਾ ਹੈ ਜਿਸਦੇ […]

Indiaਕੁਝ ਲੋਕਾਂ ਲਈ ‘ਮੋਦੀ ਪਹਿਲਾਂ, ਦੇਸ਼ ਪਿੱਛੋਂ’: ਖੜਗੇ ਨਵੀਂ ਦਿੱਲੀ : ਕਾਂਗਰਸ ਆਗੂ ਸ਼ਸ਼ੀ ਥਰੂਰ ‘ਤੇ ਮਜ਼ਾਕ ਉਡਾਉਂਦਿਆਂ ਪਾਰਟੀ ਮੁਖੀ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ‘ਪਹਿਲਾਂ ਦੇਸ਼’ ਦੇ ਮੰਤਰ ਵਿੱਚ ਵਿਸ਼ਵਾਸ ਰੱਖਦੀ ਹੈ ਪਰ ਕੁਝ ਲੋਕਾਂ ਲਈ ਇਹ ‘ਪਹਿਲਾਂ ਮੋਦੀ ਅਤੇ ਦੇਸ਼ ਬਾਅਦ ਵਿੱਚ’ ਹੈ। ਖੜਗੇ ਨੇ ਕਿਹਾ, “ਮੈਨੂੰ ਅੰਗਰੇਜ਼ੀ […]

Indiaਉਪ ਰਾਸ਼ਟਰਪਤੀ ਧਨਖੜ ਸਮਾਗਮ ਦੌਰਾਨ ਹੋਏ ਬੇਹੋਸ਼ ਨੈਨੀਤਾਲ : ਉਪ ਰਾਸ਼ਟਰਪਤੀ ਜਗਦੀਪ ਧਨਖੜ ਕੁਮਾਊਂ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਸ਼ਾਮਲ ਹੋਣ ਦੌਰਾਨ ਬੇਹੋਸ਼ ਹੋ ਗਏ। ਅਜਿਹਾ ਉਦੋਂ ਵਾਪਰਿਆ ਜਦੋਂ ਉਹ ਆਪਣਾ ਭਾਸ਼ਣ ਦੇਣ ਤੋਂ ਬਾਅਦ ਮੰਚ ਤੋਂ ਹੇਠਾਂ ਉਤਰ ਕੇ ਆਪਣੇ ਇਕ ਪੁਰਾਣੇ ਜਾਣੂ ਨੂੰ ਮਿਲ ਰਹੇ ਸਨ। ਜਿਉਂ ਹੀ ਉਪ ਰਾਸ਼ਟਰਪਤੀ ਆਪਣਾ ਭਾਸ਼ਣ […]

latest Newsਮਜੀਠੀਆ ਦੀ ਹਮਾਇਤ ਵਿਚ ਨਿੱਤਰੇ ਸੁਖਪਾਲ ਖਹਿਰਾ ਅਤੇ ਰਵਨੀਤ ਬਿੱਟੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਵਿਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਮਾਰੇ ਛਾਪੇ ਮਗਰੋਂ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਕਾਲੀ ਆਗੂ ਦੀ ਹਮਾਇਤ ਵਿਚ ਖੁੱਲ੍ਹ ਕੇ ਨਿੱਤਰ ਆਏ ਹਨ। ਖਹਿਰਾ ਨੇ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ ’ਤੇ ਪੋਸਟ ਕੀਤੀ ਵੀਡੀਓ ਵਿਚ […]

Indiaਵਿਜੀਲੈਂਸ ਵੱਲੋਂ ਮਜੀਠੀਆ ਹਿਰਾਸਤ ’ਚਐਸਏਐਸ ਨਗਰ (ਮੁਹਾਲੀ), ਵਿਜੀਲੈਂਸ ਬਿਊਰੋ ਦੀ ਟੀਮ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈਣ ਪਿੱਛੋਂ ਇਥੇ ਸੈਕਟਰ 68 ਸਥਤ ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ‘ਵਿਜੀਲੈਂਸ ਭਵਨ’ ਵਿਖੇ ਲਿਆਂਦਾ। ਜਾਣਕਾਰੀ ਮੁਤਾਬਕ ਵਿਜੀਲੈਂਸ ਭਵਨ ਵਿਖੇ ਬਿਕਰਮ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਗਈ। ਇਸ ਲਈ […]

latest Newsਅਮਰੀਕੀ ਹਮਲਿਆਂ ਨੇ ਇਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਕਈ ਮਹੀਨੇ ਪਿੱਛੇ ਧੱਕਿਆ: ਰਿਪੋਰਟ ਵਾਸ਼ਿੰਗਟਨ “: ਅਮਰੀਕਾ ਵੱਲੋਂ ਇਰਾਨ ’ਤੇ ਹਮਲਿਆਂ ਕਾਰਨ ਤਹਿਰਾਨ ਦਾ ਪ੍ਰਮਾਣੂ ਪ੍ਰੋਗਰਾਮ ਕੁਝ ਮਹੀਨਿਆਂ ਲਈ ਪਿੱਛੇ ਪੈ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਰਾਨ ਆਪਣਾ ਪ੍ਰਮਾਣੂ ਪ੍ਰੋਗਰਾਮ ਅਗਲੇ ਕੁਝ ਮਹੀਨਿਆਂ ਵਿਚ ਸ਼ੁਰੂ ਕਰ ਸਕਦਾ ਹੈ। ਟਰੰਪ ਕੁਝ ਅਧਿਕਾਰੀਆਂ ਨੇ ਦਾਅਵਾ ਕੀਤਾ […]

latest Newsਮਾਰਕ ਕਾਰਨੀ ਵੱਲੋਂ ਕਨਿਸ਼ਕ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਓਟਵਾ : ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ 40 ਸਾਲ ਪਹਿਲਾਂ ਏਅਰ ਇੰਡੀਆ ਦੀ ਉਡਾਣ 182 ਕਨਿਸ਼ਕ ’ਚ ਹੋਇਆ ਬੰਬ ਧਮਾਕਾ ‘ਅਤਿਵਾਦ ਖ਼ਿਲਾਫ਼ ਲੜਨ ਤੇ ਕੈਨੇਡਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਦੀ ਸਾਡੀ ਪ੍ਰਤੀਬੱਧਤਾ ਦੀ ਯਾਦ ਦਿਵਾਉਂਦਾ ਹੈ।’ ਕਾਰਨੀ ਨੇ ਇਹ ਟਿੱਪਣੀ ਕਨਿਸ਼ਕ ਬੰਬ ਧਮਾਕੇ […]

Crimeਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਪਨਾਹ ਦੇਣ ਵਾਲੇ ਦੋ ਕਾਬੂ ਸ੍ਰੀਨਗਰ: ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਅੰਜਾਮ ਦੇਣ ਵਾਲੇ ਅਤਿਵਾਦੀਆਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲਗਾਮ ਹਮਲੇ ’ਚ 26 ਵਿਅਕਤੀ ਮਾਰੇ ਗਏ ਸਨ। ਐੱਨਆਈਏ ਮੁਤਾਬਕ ਬਟਕੋਟੇ ਦੇ ਪਰਵੇਜ਼ ਅਹਿਮਦ ਜੋਥਰ ਅਤੇ ਹਿੱਲ ਪਾਰਕ ਦੇ […]

Indiaਇਰਾਨ ’ਚੋਂ 292 ਹੋਰ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਆਏ ਨਵੀਂ ਦਿੱਲੀ : ਮੱਧ ਪੂਰਬ ਵਿਚ ਜਾਰੀ ਤਣਾਅ ਦਰਮਿਆਨ ਭਾਰਤ ਵੱਲੋਂ ਇਰਾਨ ’ਚੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਹੁਣ ਤੱਕ 2200 ਤੋਂ ਵੱਧ ਭਾਰਤੀਆਂ ਨੂੰ ਇਰਾਨ ਤੋਂ ਵਾਪਸ ਲਿਆਂਦਾ ਜਾ ਚੁੱਕਾ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਦੱਸਿਆ ਕਿ […]

Indiaਲਾਲੂ ਮੁੜ ਬਣੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਪਟਨਾ : ਰਾਸ਼ਟਰੀ ਜਨਤਾ ਦਲ (ਆਰਜੇਡੀ) ਵੱਲੋਂ ਪਾਰਟੀ ਦੇ ਸੰਸਥਾਪਕ ਲਾਲੂ ਪ੍ਰਸਾਦ ਨੂੰ ਪਾਰਟੀ ਦਾ ਕੌਮੀ ਪ੍ਰਧਾਨ ਮੁੜ ਚੁਣ ਲਿਆ ਗਿਆ ਹੈ। ਸੰਗਠਨਾਤਮਕ ਚੋਣਾਂ ਲਈ ਪਾਰਟੀ ਦੇ ਚੋਣ ਅਧਿਕਾਰੀ ਰਾਮਚੰਦਰ ਪੁਰਬੇ ਨੇ ਕਿਹਾ ਕਿ ਲਾਲੂ ਇੱਕੋ-ਇੱਕ ਉਮੀਦਵਾਰ ਸਨ, ਜਿਨ੍ਹਾਂ ਨੇ ਬੀਤੇ ਦਿਨੀਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ […]