CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
Arrest ਮਜੀਠੀਆ ਦੀ ਹਿਰਾਸਤ 20 ਸਤੰਬਰ ਤੱਕ ਵੱਧਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਨਜ਼ਰਬੰਦ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਅਦਾਲਤ ਵੱਲੋਂ 14 ਦਿਨ ਦਾ ਵਾਧਾ ਕੀਤਾ ਗਿਆ ਹੈ। ਬਿਕਰਮ ਦੀ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ ਗਈ ਹੈਮੁਹਾਲੀ ਦੇ […]
Sep 6, 2025 • CNC News
Flood ਪੰਜਾਬ ਦੇ ਗੁਆਂਢੀ ਸੂਬਿਆਂ ਨੇ ਪਾਣੀ ਲੈਣ ਤੋਂ ਹੱਥ ਖੜ੍ਹੇ ਕੀਤੇਚੰਡੀਗੜ੍ਹ :ਪੰਜਾਬ ਜਦੋਂ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ ਤਾਂ ਗੁਆਂਢੀ ਸੂਬਿਆਂ ਨੇ ਨਹਿਰਾਂ ’ਚ ਪਾਣੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਹਰਿਆਣਾ ਅਤੇ ਰਾਜਸਥਾਨ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖੇ ਹਨ ਕਿ ਉਹ ਨਹਿਰਾਂ ਜ਼ਰੀਏ ਪੰਜਾਬ ’ਤੋਂ ਬਿਲਕੁਲ ਵੀ ਪਾਣੀ ਨਹੀਂ […]
Sep 5, 2025 • CNC News
Crime ਤਰਨ ਤਾਰਨ ’ਚ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕਤਲਪੱਟੀ : ਕਾਂਗਰਸ ਦੇ ਪੱਟੀ ਬਲਾਕ ਦੇ ਪ੍ਰਧਾਨ ਗੁਰਮੇਲ ਸਿੰਘ ਦੀ ਬੁੱਧਵਾਰ ਨੂੰ ਇੱਥੇ ਹਥਿਆਰਬੰਦ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਘਟਨਾ ਤੋਂ ਕੁਝ ਘੰਟੇ ਬਾਅਦ ਗੈਂਗਸਟਰਾਂ ਡੋਨੀ ਬੱਲ, ਪ੍ਰਭ ਦਾਸੂਵਾਲ, ਅਫਰੀਦੀ ਤੂਤ ਅਤੇ ਕੌਸ਼ਲ ਚੌਧਰੀ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਜ਼ਿੰਮੇਵਾਰੀ ਲਈ […]
Sep 5, 2025 • CNC News
Canada ਵਿਨੀਪੈਗ ’ਚ ਧੂਮ ਧੜੱਕੇ ਨਾਲ ਸਮਾਪਤ ਹੋਇਆ ਸਾਲਾਨਾ ਖੇਡ ਮੇਲਾਵਿਨੀਪੈੱਗ : ਵਿਨੀਪੈਗ ਵਿਚ ਸਥਾਨਕ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਮੈਨੀਟੋਬਾ ਵੱਲੋਂ ਸਰਬ ਸਾਂਝਾ ਖੇਡ ਮੇਲਾ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਧੂਮ ਧੜੱਕੇ ਨਾਲ ਸਮਾਪਤ ਹੋਇਆ। ਮੈਪਲ ਕਮਿਊਨਿਟੀ ਸੈਂਟਰ ਦੇ ਖੇਡ ਮੈਦਾਨਾਂ ਵਿਚ ਕਰਵਾਏ ਇਸ ਖੇਡ ਮੇਲੇ ਦੇ […]
Sep 4, 2025 • CNC News
Donation ਸੋਸ਼ਲ ਮੀਡੀਆ ’ਤੇ ਮਦਦ ਲਈ ਫਰਜ਼ੀ ਅਪੀਲਾਂ ਦਾ ‘ਹੜ੍ਹ’ਸ੍ਰੀ ਮੁਕਤਸਰ ਸਾਹਿਬ, ਇੱਕ ਪਾਸੇ ਪੰਜਾਬ ਹੜ੍ਹ ਕਾਰਨ ਪਾਣੀ ਦੀ ਮਾਰ ਝੱਲ ਰਿਹਾ ਹੈ, ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਘੁਟਾਲੇਬਾਜ਼ਾਂ ਨੇ ਫਰਜ਼ੀ ਆਈਡੀ ਬਣਾ ਕੇ ਮਦਦ ਦੇ ਨਾਂ ’ਤੇ ਸੰਕਟ ਦਾ ਲਾਹਾ ਲੈਣਾ ਸ਼ੁਰੂ ਕਰ ਦਿੱਤਾ ਹੈ।ਕਈ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਹੜ੍ਹ ਰਾਹਤ ਦੇ ਬਹਾਨੇ ਪੈਸੇ ਮੰਗਣ […]
Sep 4, 2025 • CNC News
Afghanistan ਪ੍ਰਧਾਨ ਮੰਤਰੀ ਦਾ ਪੰਜਾਬ ਵੱਲ ਧਿਆਨ ਨਾ ਦੇਣਾ ਦੁਖਦਾਈ: ਗਿਆਨੀ ਹਰਪ੍ਰੀਤ ਸਿੰਘਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਅਤੇ ਮੌਜੂਦਾ ਹੜ੍ਹ ਪ੍ਰਭਾਵਿਤ ਸਥਿਤੀ ਵੱਲ ਧਿਆਨ […]
Sep 4, 2025 • CNC News
latest News ਗੁਰਪਤਵੰਤ ਸਿੰਘ ਪੰਨੂੰ ਦਾ ‘ਕਾਲਾ ਚਿੱਠਾ’ ਆਇਆ ਬਾਹਰਗੁਰਪ੍ਰੀਤ ਸਿੰਘ ਨਿਹੰਗ ਨੇ ਖੋਲ੍ਹੇ ਪੰਨੂੰ ਦੇ ਗਹਿਰੇ ਰਾਜਵਾਸ਼ਿੰਗਟਨ : ਖਾਲਿਸਤਾਨ ਅਤੇ ਰਿਫਰੈਂਡਮ ਦੇ ਨਾਂਅ ਤੇ ਸਿੱਖਾਂ ਨੂੰ ਗੁੰਮਰਾਹ ਕਰਨ ਵਾਲੇ ਗੁਰਪਤਵੰਤ ਸਿੰਘ ਪੰਨੂੰ ਬਾਰੇ ਬਹੁਤ ਹੀ ਵੱਡੇ ਖੁਲਾਸੇ ਹੋਏ ਹਨ। ਇਨ੍ਹਾਂ ਖੁਲਾਸਿਆਂ ਨੂੰ ਬੇ-ਨਕਾਬ ਕਰਨ ਦਾ ਕਾਰਜ ਉਸ ਦੇ ਆਪਣੇ ਕਿਸੇ ਸਮੇਂ ਵਰਕਰ ਰਹੇ ਸ. ੇ ਗੁਰਪ੍ਰੀਤ […]
Sep 3, 2025 • CNC News
India ਵਿਨੀਪੈੱਗ ਵਿਖੇ ਸਜਾਇਆ ਗਿਆ ਨਗਰ ਕੀਰਤਨਵਿਨੀਪੈੱਗ : ਅਮਰੀਕਾ ਦੇ ਗੁਰਦੁਆਰਾ ਸਿੱਖ ਸੋਸਾਇਟੀ ਆਫ਼ ਮੈਨੀਟੋਬਾ ਵੱਲੋਂ ਸਮੁੱਚੀ ਮਾਨਵਤਾ ਨੂੰ ਸਰਬ ਸਾਂਝਾ ਉਪਦੇਸ਼ ਬਖ਼ਸ਼ੀਸ਼ ਕਰਨ ਵਾਲੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 421 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਲੈਜਿਸਲੈਟਿਵ ਬਿਲਡਿੰਗ ਦੇ ਪਾਰਕ ਵਿੱਚ ਸਜਾਇਆ ਗਿਆ। ਜਿਸ ਵਿਚ ਸ਼ਾਮਲ ਹੋਣ ਲਈ ਹਜ਼ਾਰਾਂ ਦੀ ਗਿਣਤੀ […]
Sep 2, 2025 • CNC News
India ਬੁੱਢੇ ਨਾਲੇ ਦਾ ਜ਼ਹਿਰੀਲਾ ਪਾਣੀ ਸ਼ਹਿਰ ’ਚ ਪੁੱਜਾ, ਲੋਕਾਂ ਵਿੱਚ ਰੋਹਲੁਧਿਆਣਾ : ਬੁੱਢੇ ਨਾਲੇ ਤੋਂ ਰਸਾਇਣਾਂ ਨਾਲ ਭਰੇ ਪਾਣੀ ਨੇ ਲੁਧਿਆਣਾ ਵਿੱਚ ਸੈਂਕੜੇ ਘਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਇਸ ਨਾਲ ਨਾ ਸਿਰਫ਼ ਸ਼ਹਿਰ ਦਾ ਨਾਕਾਮ ਡਰੇਨੇਜ ਢਾਂਚਾ, ਸਗੋਂ ਵਾਤਾਵਰਨ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ਦੀ ਪ੍ਰਣਾਲੀਗਤ ਅਸਫਲਤਾ ਵੀ ਸਾਹਮਣੇ ਆ ਗਈ ਹੈ।ਰਾਤੋ-ਰਾਤ […]
Sep 2, 2025 • CNC News
Donation ਦਿਲਜੀਤ ਦੋਸਾਂਝ ਤੇ ਐਮੀ ਵਿਰਕ ਨੇ ਹੜ੍ਹ ਪੀੜ੍ਹਤਾਂ ਦੀ ਫੜ੍ਹੀ ਬਾਂਹਚੰਡੀਗੜ੍ਹ : ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ, ਐਮੀ ਵਿਰਕ, ਅਦਾਕਾਰਾ ਸੋਨਮ ਬਾਜਵਾ, ਬੌਲੀਵੁੱਡ ਅਦਾਕਾਰ ਸੰਜੈ ਦੱਤ ਤੇ ਹਿਮਾਂਸ਼ੀ ਖੁਰਾਣਾ ਸਣੇ ਕਈ ਹੋਰਨਾਂ ਨੇ ਅੱਗ ਵਧ ਕੇ ਹੜ੍ਹ ਦੇ ਝੰਬੇ ਪੰਜਾਬ ਦੇ ਲੋਕਾਂ ਦੀ ਬਾਂਹ ਫੜੀ ਹੈ ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।ਦੋਸਾਂਝ ਨੇ […]
Sep 2, 2025 • CNC News
Crime ਬਰੈਂਪਟਨ ’ਚ ਫਿਰੌਤੀ ਮੰਗਣ ਵਾਲੇ ਦੋ ਕਾਬੂਵੈਨਕੂਵਰ : ਪੀਲ ਪੁਲੀਸ ਨੇ ਪਿਛਲੇ ਮਹੀਨੇ ਬਰੈਂਪਟਨ ਵਿੱਚ ਦੋ ਘਰਾਂ ’ਤੇ ਗੋਲੀਆਂ ਚਲਾ ਕੇ ਫਿਰੌਤੀ ਮੰਗਣ ਵਾਲੇ ਦੋਵੇਂ ਦੋਸ਼ੀ ਗ੍ਰਿਫਤਾਰ ਕਰ ਲਏ ਹਨ। ਮੁਲਜ਼ਮਾਂ ਦੀ ਪਛਾਣ ਮਿਸੀਸਾਗਾ ਰਹਿੰਦੇ ਹੁਸਨਦੀਪ ਸਿੰਘ (20) ਤੇ ਬੇਘਰੇ ਗੁਰਪ੍ਰੀਤ ਸਿੰਘ (23) ਵਜੋਂ ਕੀਤੀ ਗਈ ਹੈ।ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਫਿਰੌਤੀ ਮੰਗੀ ਸੀ। […]
Sep 1, 2025 • CNC News
India ਪੰਜਾਬ ਵਿੱਚ ਹੜ੍ਹਾਂ ਕਾਰਨ 12 ਜ਼ਿਲ੍ਹੇ ਪ੍ਰਭਾਵਿਤ; ਹੁਣ ਤੱਕ 29 ਮੌਤਾਂਨੌਂ ਜ਼ਿਲ੍ਹਿਆਂ ਲਈ ‘ਰੈੱਡ’ ਅਲਰਟ ਹੜ੍ਹਾਂ ਕਰਕੇ ਹਾਲਤ ਹੋਰ ਵੀ ਗੰਭੀਰ ਹੋਏ;ਚੰਡੀਗੜ੍ਹ, ਪੰਜਾਬ ਵਿੱਚ ਪਿਛਲੇ ਇੱਕ ਹਫਤੇ ਤੋਂ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ ਅਤੇ 26 ਲੋਕਾਂ ਦੀ […]
Sep 1, 2025 • CNC News
Crime ਸੜਕ ’ਤੇ ਸੁੱਟੇ ਮਰੇ ਹੋਏ ਮੁਰਗੇ, ਹੋਵੇਗੀ ਕਾਰਵਾਈ: ਡਿਪਟੀ ਡਾਇਰੈਕਟਰਗੁਰਦਾਸਪੁਰ, ਗਾਲ੍ਹੜੀ ਰੋਡ ’ਤੇ ਸਥਿਤ ਪਿੰਡ ਸੱਦਾ ਦੀ ਸੜਕ ਉੱਤੇ ਕੋਈ ਅਣਪਛਾਤਾ ਵਿਅਕਤੀ ਹਜ਼ਾਰਾਂ ਮਰੇ ਹੋਏ ਮੁਰਗ਼ੇ ਸੁੱਟ ਗਿਆ, ਜਿਸ ਨਾਲ ਦੂਰ ਦੂਰ ਤੱਕ ਬਦਬੂ ਫੈਲ ਗਈ, ਜਿਸ ਕਾਰਨ ਬਿਮਾਰੀਆਂ ਦਾ ਖਦਸ਼ਾ ਵੀ ਬਣ ਗਿਆ ਹੈ।ਇਹ ਮੁਰਗ਼ੇ ਕਿਸੇ ਪੋਲਟਰੀ ਫਾਰਮ ਵਿੱਚ ਹੜ੍ਹਾਂ ਦੀ ਮਾਰ ਜਾਂ ਫਿਰ […]
Aug 30, 2025 • CNC News
India ਰਾਵੀ ਦਰਿਆ ਵਿਚ ਡੁੱਬਿਆ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਇਕ ਹਿੱਸਾਡੇਰਾ ਬਾਬਾ ਨਾਨਕ : ਪਾਕਿਸਤਾਨ ਵਿੱਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ ਆਸਥਾ ਦਾ ਕੇਂਦਰ ਇਹ ਪਵਿੱਤਰ ਸਥਾਨ ਇਸ ਸਮੇਂ ਹੜ੍ਹਾਂ ਦੇ ਪਾਣੀ ਵਿੱਚ ਡੁੱਬਿਆ ਹੋਇਆ ਹੈ।ਗੁਰਦੁਆਰੇ ਦੇ ਅਹਾਤੇ ਵਿੱਚ […]
Aug 28, 2025 • CNC News
India ਰਣਜੀਤ ਸਾਗਰ ਡੈਮ ਤੋਂ ਛੱਡੇ ਪਾਣੀ ਨੇ ਮਚਾਈ ਭਾਰੀ ਤਬਾਹੀਪਠਾਨਕੋਟ, ਰਣਜੀਤ ਸਾਗਰ ਡੈਮ ਤੋਂ ਭਾਰੀ ਮਾਤਰਾ ਵਿੱਚ ਛੱਡੇ ਜਾ ਰਹੇ ਪਾਣੀ ਨਾਲ ਲੰਘੀ ਰਾਤ ਮਾਧੋਪੁਰ ਹੈਡਵਰਕਸ ਦੀ ਇਮਾਰਤ ਵਿੱਚ ਵੀ ਪਾਣੀ ਦਾਖਲ ਹੋ ਗਿਆ ਅਤੇ ਉਥੋਂ ਨਿਕਲਦੀ ਯੂਬੀਡੀਸੀ ਹਾਈਡਲ ਨਹਿਰ ਓਵਰਫਲੋਅ ਹੋ ਕੇ ਸੁਜਾਨਪੁਰ ਕੋਲ ਅੱਤੇਪੁਰ, ਬੇਹੜੀਆਂ ਬਜ਼ੁਰਗ ਅਤੇ ਸੁਜਾਨਪੁਰ ਦੇ ਪੁਲ ਨੰਬਰ-4 ਕੋਲ ਪਾਣੀ […]
Aug 28, 2025 • CNC News